About Quiz
ਕਾਨਸਟਿਊਸ਼ਨ ਡੇਅ, ਜਿਸ ਨੂੰ ਸੰਵਿਧਾਨ ਦਿਵਸ ਵੀ ਕਿਹਾ ਜਾਂਦਾ ਹੈ, ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੇ ਮੌਕੇ 'ਤੇ ਹਰ ਸਾਲ 26 ਨਵੰਬਰ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਨਾ ਸਿਰਫ ਸੰਵਿਧਾਨ ਨੂੰ ਅਪਣਾਉਣ ਦੀ ਯਾਦ ਦਿਵਾਉਂਦਾ ਹੈ ਬਲਕਿ ਇਸ ਦੇ ਅੰਦਰ ਅੰਕਿਤ ਮੂਲ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ਪੁਸ਼ਟੀ ਕਰਨ ਦਾ ਕੰਮ ਵੀ ਕਰਦਾ ਹੈ। ਇਹ ਉਹਨਾਂ ਦੂਰਦਰਸ਼ੀ ਨੇਤਾਵਾਂ ਅਤੇ ਸੰਸਥਾਪਕਾਂ ਦੇ ਯੋਗਦਾਨ ਦਾ ਸਨਮਾਨ ਕਰਨ ਦਾ ਪਲ ਹੈ ਜਿਨ੍ਹਾਂ ਨੇ ਦੇਸ਼ ਦੇ ਕਾਨੂੰਨੀ ਅਤੇ ਲੋਕਤੰਤਰੀ ਢਾਂਚੇ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਸੀ।
ਇਸ ਮੌਕੇ ਦੇ ਜਸ਼ਨ ਨੂੰ ਮਨਾਉਣ ਲਈ, ਸੰਸਦੀ ਮਾਮਲਿਆਂ ਦੇ ਮੰਤਰਾਲੇ ਨੇ ਮਾਈਗਵ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਕੁਇਜ਼ 2024 ਦਾ ਆਯੋਜਨ ਕੀਤਾ ਹੈ ਜਿਸਦਾ ਮੁੱਖ ਉਦੇਸ਼ ਭਾਰਤ ਦੇ ਨੌਜਵਾਨਾਂ ਅਤੇ ਨਾਗਰਿਕਾਂ ਨੂੰ ਸੰਵਿਧਾਨ - ਇਸਦੀ ਸਿਰਜਣਾ, ਮੁੱਖ ਵਿਸ਼ੇਸ਼ਤਾਵਾਂ ਅਤੇ ਵਿਕਾਸ ਬਾਰੇ ਜਾਗਰੂਕ ਕਰਨਾ ਹੈ। ਕੁਇਜ਼ ਦਾ ਉਦੇਸ਼ ਸੰਵਿਧਾਨ ਦੀ ਮਹੱਤਤਾ ਦੀ ਡੂੰਘੀ ਸਮਝ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਭਾਰਤ ਸਰਕਾਰ ਦੀਆਂ ਉਪਲਬਧੀਆਂ ਅਤੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਨਾ ਹੈ। ਇਹ ਦਿਲਚਸਪ ਕੁਇਜ਼ ਅੰਗਰੇਜ਼ੀ ਅਤੇ ਹਿੰਦੀ ਸਮੇਤ 12 ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਹੈ, ਜੋ ਇਸ ਨੂੰ ਵਿਆਪਕ ਅਤੇ ਵਿਭਿੰਨ ਦਰਸ਼ਕਾਂ ਲਈ ਪਹੁੰਚਯੋਗ ਬਣਾਉਂਦਾ ਹੈ।